ਬੀਤੇ ਦਿਨ ਜਿੱਥੇ ਕਿਸਾਨਾਂ ਵੱਲੋਂ ਆਪਣੀਆ ਮੰਗਾ ਨੂੰ ਲੈ ਕੇ ਲਗਾਇਆ ਧਰਨਾ ਖਤਮ ਕੀਤਾ ਗਿਆ ਉਥੇ ਹੀ ਹੁਣ ਸ਼ੰਭੂ ‘ਚ ਸਾਬਕਾ ਸੈਨਿਕਾਂ ਵੱਲੋਂ ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਲੈ ਕੇ ਰੇਲਵੇ ਟਰੈਕ ‘ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਧਰਨੇ ਨੂੰ ਲੈ ਕੇ ਲੰਬੀ ਦੂਰੀ ਦੀਆਂ ਸੱਤ ਟਰੇਨਾਂ ਪ੍ਰਭਾਵਿਤ ਹੋਈਆਂ ਹਨ।
ਜਾਣਕਾਰੀ ਹੈ ਕਿ ਅੰਬਾਲਾ ‘ਚ ਕੁਝ ਟਰੇਨਾਂ ਨੂੰ ਰੋਕ ਦਿੱਤਾ ਗਿਆ ਹੈ, ਜਦਕਿ ਬਾਕੀ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ। ਧਰਨੇ ਦਾ ਅਸਰ ਲੁਧਿਆਣਾ ਦੀ ਰੇਲ ਆਵਾਜਾਈ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸਦੇ ਨਾਲ ਯਾਤਰੀਆ ਨੂੰ ਕਈ ਸਾਰੀਆ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।