ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਕੜਕਣ ਦੀ ਸੰਭਾਵਨਾ, 6 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਦੇ ਮਿਜ਼ਾਜ ਵਿੱਚ ਤਬਦੀਲੀ ਦੇਖਣ ਨੂੰ ਮਿਲੀ ਹੈ। ਹਾਲ ਹੀ ਵਿੱਚ ਹੋਈ ਬੱਦਲਵਾਈ ਅਤੇ ਹਲਕੀ ਬਾਰਿਸ਼ ਕਾਰਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਹੁਣ ਆਮ ਦੇ ਕਰੀਬ ਪਹੁੰਚ ਗਿਆ ਹੈ।

ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਅਗਲੇ 48 ਘੰਟਿਆਂ ਦੌਰਾਨ ਸੂਬੇ ਵਿੱਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ), ਗਰਜ-ਚਮਕ ਅਤੇ ਬਿਜਲੀ ਕੜਕਣ ਦੀ ਸੰਭਾਵਨਾ ਹੈ। ਕੁਝ ਖੇਤਰਾਂ ਵਿੱਚ ਗੜੇਮਾਰੀ ਦਾ ਖ਼ਦਸ਼ਾ ਵੀ ਜਤਾਇਆ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਹੋ ਸਕਦੀ ਹੈ ਹਲਕੀ ਬਾਰਿਸ਼

ਅੱਜ ਕੁਝ ਖਾਸ ਇਲਾਕਿਆਂ ਵਿੱਚ ਬੱਦਲ ਵਰ੍ਹ ਸਕਦੇ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ, ਲੁਧਿਆਣਾ ਸ਼ਾਮਿਲ ਹਨ।