ਹਿੰਦੂ ਆਗੂਆਂ ਦੀ ਸਰਕਾਰ ਨੂੰ ਧਮਕੀ, ਕਿਹਾ- ‘ਮੰਗਾਂ ਨਾ ਮੰਨੀਆਂ ਤਾਂ ਨਹੀਂ ਕੀਤਾ ਜਾਵੇਗਾ ਸੁਧੀਰ ਸੂਰੀ ਦਾ ਅੰਤਿਮ ਸੰਸਕਾਰ’

ਅੰਮ੍ਰਿਤਸਰ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਪੂਰੇ ਪੰਜਾਬ ਵਿੱਚ ਤਣਾਅਪੂਰਨ ਸਥਿਤੀ ਦਾ ਮਾਹੌਲ ਹੈ। ਸ਼ਿਵਸੈਨਾ ਨੇਤਾਵਾਂ ਦੁਆਰਾ ਇੰਸਾਫ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਇਏ ਕਿ ਸੂਰੀ ਦੇ ਪਰਿਵਾਰ ਨੇ ਸਰਕਾਰ ਅਗੇ ਮੰਗ ਰੱਖੀ ਕਿ ਜਦੋਂ ਤਕ ਸੂਰੀ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਏਗਾ ਜਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਨਹੀਂ ਕਰਦੀ ਓਦੋ ਤੱਕ ਸੂਰੀ ਦਾ ਅੰਤਮ ਸੰਸਕਾਰ ਨਹੀਂ ਕੀਤਾ ਜਾਵੇਗਾ । ਹਿੰਦੂ ਆਗੂਆਂ ਨੇ ਵੀ ਸਰਕਾਰ ਨੂੰ ਧਮਕੀ ਦੇਂਦਿਆਂ ਕਿਹਾ ਕਿ ਜਦੋ ਤਕ ਮੰਗਾ ਪੂਰੀਆਂ ਨਹੀਂ ਹੁੰਦੀਆਂ ਓਦੋ ਤਕ ਅੰਤਮ ਸੰਸਕਾਰ ਨਹੀਂ ਹੋਵੇਗਾ। ਆਗੂਆਂ ਨੇ ਦੋ ਘੰਟੇ ਦਾ ਅਲਟੀਮੇਟਮ ਦਿੱਤਾ ਹੈ।

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਮੁਲਜ਼ਮ ਸੰਦੀਪ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵਲੋਂ ਸੱਤ ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਅੱਜ ਮੁਲਜ਼ਮ ਨੂੰ ਭਾਰੀ ਪੁਲੀਸ ਫੋਰਸ ਅਤੇ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬੀਤੇ ਦਿਨ ਸੰਦੀਪ ਸਿੰਘ ਨੇ ਸੁਧੀਰ ਸੂਰੀ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸੂਰੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ।