ਖੰਨਾ: ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਭੈਣ ਕੋਲੋ ਰਹਿ ਰਹੇ 12 ਸਾਲਾ ਬੱਚੇ ਫਾਹਾ ਲਗਾ ਕੇ ਕੀਤੀ ਖੁਦਕਸ਼ੀ

ਖੰਨਾ ਦੇ ਨਜ਼ਦੀਕੀ ਪਿੰਡ ਇਕੋਲਾਹਾ ਤੋ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿ ਇੱਕ 12 ਸਾਲਾ ਬੱਚੇ ਨੇ ਪੱਖੇ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਬੱਚੇ ਦੀ ਪਹਿਚਾਣ ਰੋਗਈ ਉਰਫ਼ ਰੋਮੀ ਵਾਸੀ ਯੂਪੀ ਹਾਲ ਵਾਸੀ ਇਕੋਲਾਹਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਭੈਣ ਆਪਣੇ ਭਰਾ ਨੂੰ ਰੱਖੜੀ ਉਤੇ ਆਪਣੇ ਨਾਲ ਲੈ ਕੇ ਆਈ ਸੀ ਅਤੇ ਉਹ ਇਥੇ ਹੀ ਰਹਿ ਰਿਹਾ ਸੀ। ਸਿਵਲ ਹਸਪਤਾਲ ’ਚ ਮ੍ਰਿਤਕ ਬੱਚੇ ਦੇ ਜੀਜਾ ਰੱਜੂ ਨੇ ਦੱਸਿਆ ਕਿ ਰੋਗਈ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਉਹ ਉਨ੍ਹਾਂ ਨਾਲ ਹੀ ਰਹਿੰਦਾ ਸੀ। ਪੁਲਿਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Tags :