ਸੁਖਬੀਰ ਬਾਦਲ ਨੇ SGPC ਚੋਣਾਂ ਲਈ ਹਰਜਿੰਦਰ ਸਿੰਘ ਧਾਮੀ ਨੂੰ ਐਲਾਨਿਆ SAD ਦਾ ਉਮੀਦਵਾਰ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਗੱਲਬਾਤ ਦੌਰਾਨ ਲਿਆ ਗਿਆ। ਇਸ ਦੀ ਜਾਣਕਾਰੀ ਅਕਾਲੀ ਦਲ ਨੇਤਾ ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਦਿਤੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀਆਂ ਚੋਣਾਂ 9 ਨਵੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣੀਆਂ ਹਨ।