ਨੰਦੇੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਪਰਿਵਾਰ ਸਮੇਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕ ਕੇ ਇਲਾਹੀ ਬਾਣੀ ਦਾ ਆਨੰਦ ਮਾਣਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ
ਸੋਸ਼ਲ ਮੀਡੀਆ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਲਿਖਿਆ:
“ਦਸ਼ਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਬਖਸ਼ਿਸ਼ ਸਦਕਾ ਅੱਜ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖ਼ੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਕੁੱਲ ਜਗਤ ਦੀਆਂ ਝੋਲੀਆਂ ਆਪਣੀਆਂ ਰਹਿਮਤਾਂ ਨਾਲ ਭਰਨ ਤੇ ਸਰਬੱਤ ਦਾ ਭਲਾ ਕਰਨ।”

