ਮਲੋਟ: ਸ਼੍ਰੋਮਣੀ ਅਕਾਲੀ ਦਲ ਵੱਲੋਂ ਮਲੋਟ ਦੀ ਦਾਣਾ ਮੰਡੀ ਵਿੱਚ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਦੌਰਾਨ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਮ੍ਰਿਤਪਾਲ ਸਿੰਘ ‘ਤੇ ਤਿੱਖੇ ਸਿਆਸੀ ਹਮਲੇ ਕੀਤੇ।
ਨੰਦੇੜ ਵਿੱਚ ਹੋਏ ਹਮਲੇ ਤੋਂ ਬਾਅਦ ਰੱਖੀ ਗਈ ਇਸ ਰੈਲੀ ਵਿੱਚ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਸੂਬਾ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹਨ।
ਅਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ
ਆਪਣੇ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ‘ਵਾਰਿਸ ਪੰਜਾਬ ਦੇ’ ਸੰਗਠਨ ਅਤੇ ਅਮ੍ਰਿਤਪਾਲ ਸਿੰਘ ਬਾਰੇ ਬਿਆਨ ਦਿੰਦਿਆਂ ਕਿਹਾ ਕਿ ਕੁਝ ਲੋਕ ਧਾਰਮਿਕ ਸਥਾਨਾਂ ਨੂੰ ਰਾਜਨੀਤੀ ਲਈ ਵਰਤ ਰਹੇ ਹਨ
ਉਨ੍ਹਾਂ ਦੋਸ਼ ਲਗਾਇਆ ਕਿ ਅਮ੍ਰਿਤਪਾਲ ਸਿੰਘ ਨੇ ਦੁਬਈ ਤੋਂ ਪੰਜਾਬ ਆਉਣ ਤੋਂ ਬਾਅਦ ਆਪਣੇ ਆਪ ਨੂੰ ਪੰਜਾਬ ਦਾ ਵਾਰਿਸ ਦੱਸਣਾ ਸ਼ੁਰੂ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪੰਜਾਬ ਦੇ ਵਾਰਿਸ ਨਹੀਂ, ਸਗੋਂ ਪੰਜਾਬ ਲਈ “ਵਾਇਰਸ” ਹਨ
ਗੁਰਦੁਆਰਿਆਂ ਅਤੇ ਗੋਲਕਾਂ ਨੂੰ ਲੈ ਕੇ ਲਗਾਏ ਦੋਸ਼
ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਕੁਝ ਲੋਕ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਦੀ ਆੜ ਵਿੱਚ ਆਪਣੀ ਸਿਆਸੀ ਜ਼ਮੀਨ ਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਮਕਸਦ ਗੁਰਦੁਆਰਿਆਂ ਅਤੇ ਉਨ੍ਹਾਂ ਦੀਆਂ ਗੋਲਕਾਂ ‘ਤੇ ਕਬਜ਼ਾ ਕਰਨਾ ਹੈ
ਉਨ੍ਹਾਂ ਆਪਣੇ ਭਾਸ਼ਣ ਵਿੱਚ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਲਈ ਸੁਚੇਤ ਰਹਿਣ।
