ਕੋਟਕਪੂਰਾ ਗੋਲੀ ਕਾਂਡ ਚ’ ਵੱਡੇ ਬਾਦਲ ਨੂੰ ਮਿਲੀ ਜ਼ਮਾਨਤ, ਸੁਖਬੀਰ ਬਾਦਲ ਦੀ ਜ਼ਮਾਨਤ ਅਰਜੀ ਰੱਦ

ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਡਿਪਟੀ CM ਸੁਖਬੀਰ ਬਾਦਲ ਵੱਲੋਂ ਹਿਰਾਸਤ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਪਾਈ ਸੀ। ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ। ਐਡਿਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ। ਅੱਜ ਇਸ ਕੇਸ ਵਿੱਚ ਕੋਈ ਫੈਸਲਾ ਆਉਣ ਦੀ ਸੰਭਾਵਨਾ ਸੀ। ਬੀਤੇ ਦਿਨੀਂ ਅਦਾਲਤ ਨੇ ਇਹ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Tags :