ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸਿਹਤ ਵਿੱਚ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ਉਪਰੰਤ ਘਰ ਭੇਜ ਦਿੱਤਾ ਗਿਆ।
ਹਸਪਤਾਲ ਤੋਂ ਬਾਹਰ ਆਉਣ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਕਿਸੇ ਵੀ ਚੁਣੌਤੀ ਤੋਂ ਘਬਰਾਉਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ, “ਨਾ ਮੈਂ ਡਰਦਾ ਹਾਂ ਤੇ ਨਾ ਕਦੇ ਡਰਾਂਗਾ। ਵਾਹਿਗੁਰੂ ਦੀ ਕਿਰਪਾ ਨਾਲ ਮੈਂ ਹਮੇਸ਼ਾ ਲੋਕਾਂ ਦੀ ਸੇਵਾ ਲਈ ਖੜ੍ਹਾ ਰਹਾਂਗਾ।”
ਉਨ੍ਹਾਂ ਨੇ ਆਪਣੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਦੁਆਵਾਂ ਅਤੇ ਪਿਆਰ ਉਨ੍ਹਾਂ ਲਈ ਵੱਡੀ ਤਾਕਤ ਹਨ।
ਦੱਸਿਆ ਜਾ ਰਿਹਾ ਹੈ ਕਿ ਸਿਹਤ ਸਬੰਧੀ ਜਾਂਚਾਂ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ।
ਸੁਖਬੀਰ ਬਾਦਲ ਦੇ ਬਿਆਨ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ ਵੱਲੋਂ ਵੀ ਉਨ੍ਹਾਂ ਦੇ ਜਲਦੀ ਪੂਰੀ ਤਰ੍ਹਾਂ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਜਾ ਰਹੀ ਹੈ
