ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਨਹੀਂ ਹੋਏ
ਸੁਖਬੀਰ ਬਾਦਲ ਨੂੰ SIT ਵੱਲੋਂ 2015 ਦੇ ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਹਾਲਾਂਕਿ, ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਮੈਡੀਕਲ ਕਾਰਨਾਂ ਦਾ ਹਵਾਲਾ ਦਿੰਦਿਆਂ SIT ਸਾਹਮਣੇ ਪੇਸ਼ ਹੋਣ ਤੋਂ ਅਸਮਰੱਥਤਾ ਜਤਾਈ ਹੈ। ਅਕਾਲੀ ਆਗੂ ਬੰਟੀ ਰੋਮਾਣਾ ਨੇ ਕਿਹਾ 30 September ਤੱਕ ਸੁਖਬੀਰ ਬਾਦਲ ਬਿਜ਼ੀ ਨੇ, 30 ਤੋਂ ਬਾਅਦ ਉਹ ਪੇਸ਼ ਹੋ ਸਕਦੇ ਨੇ
ਬਹਿਬਲ ਕਲਾਂ ਮਾਮਲੇ ’ਚ ਹੋਣੀ ਸੀ ਪੁੱਛਗਿੱਛ
SIT ਵੱਲੋਂ ਸੁਖਬੀਰ ਬਾਦਲ ਤੋਂ 2015 ਵਿੱਚ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨਾਲ ਜੁੜੇ ਮਾਮਲਿਆਂ ਬਾਰੇ ਸਵਾਲ ਕੀਤੇ ਜਾਣੇ ਸਨ। ਇਸ ਤੋਂ ਪਹਿਲਾਂ ਵੀ ਉਹ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਉਨ੍ਹਾਂ ਤੋਂ ਮਾਮਲੇ ਨਾਲ ਸਬੰਧਤ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
2015 ਦੀਆਂ ਘਟਨਾਵਾਂ ਦੀ ਜਾਂਚ
ਦੱਸਣਯੋਗ ਹੈ ਕਿ 2015 ਵਿੱਚ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਦੌਰਾਨ ਬਹਿਬਲ ਕਲਾਂ ਵਿੱਚ ਪੁਲਿਸ ਫਾਇਰਿੰਗ ਹੋਈ ਸੀ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸੇ ਦੌਰਾਨ ਕੋਟਕਪੂਰਾ ਵਿੱਚ ਵੀ ਪੁਲਿਸ ਕਾਰਵਾਈ ਹੋਈ ਸੀ।
ਇਨ੍ਹਾਂ ਘਟਨਾਵਾਂ ਦੀ ਜਾਂਚ ਲੰਬੇ ਸਮੇਂ ਤੋਂ ਪੰਜਾਬ ਦੀ ਸਿਆਸਤ ਅਤੇ ਕਾਨੂੰਨੀ ਪ੍ਰਕਿਰਿਆ ਦਾ ਅਹਿਮ ਮੁੱਦਾ ਬਣੀ ਹੋਈ ਹੈ। SIT ਵੱਲੋਂ ਮਾਮਲੇ ਨਾਲ ਜੁੜੇ ਵੱਖ-ਵੱਖ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ
