ਪਟਿਆਲਾ : ਪੰਜਾਬੀ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਅਤੇ ਉੱਘੇ ਸਮਾਜ ਸੇਵੀ ਸੁੱਖੀ ਬਾਠ ਨੇ ਅੱਜ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਨਾਲ਼ ਵਿਸ਼ੇਸ਼ ਤੌਰ ਉੱਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਹਵਾਲੇ ਨਾਲ਼ ਦੋਹੇਂ ਅਦਾਰਿਆਂ ਦੀ ਆਪਸੀ ਸਾਂਝ ਦੀਆਂ ਸੰਭਾਵਨਾਵਾਂ ਤਲਾਸ਼ਣ ਅਤੇ ਇਸ ਪੱਖੋਂ ਵੱਖ-ਵੱਖ ਗਤੀਵਿਧੀਆਂ ਉਲੀਕੇ ਜਾਣ ਹਿਤ ਵਿਚਾਰ-ਚਰਚਾ ਹੋਈ ਤੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਸੁੱਖੀ ਬਾਠ ਵਲੋਂ ਬੱਚਿਆਂ ਲਈ ਚਲਾਏ ਜਾ ਰਹੇ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਦੀ ਸ਼ਲਾਂਘਾ ਕੀਤੀ, ਇਸ ਮੌਕੇ ਉਨ੍ਹਾਂ ਨਾਲ ਓਂਕਾਰ ਸਿੰਘ ਤੇਜਾ ਤੇ ਹੋਰ ਟੀਮ ਦੇ ਸਾਥੀ ਮੌਜੂਦ ਸੀ

