ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸ਼ੋਸ਼ਲ ਮੀਡੀਆ ਦੇ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸਦੀ ਜਾਣਕਾਰੀ ਸੁਖਪਾਲ ਖਹਿਰਾ ਨੇ ਆਪਣੇ ਫੇਸਬੁੱਕ ਪੇਜ ਤੇ ਦਿੱਤੀ ਹੈ। ਉਹਨਾਂ ਨੇ ਲਿਖਿਆ ਹੈ ਕਿ ਇੰਸਟਾਗ੍ਰਾਮ ਤੇ ਇੱਕ ਰਾਜ ਗਰੇਵਾਲ ਦੁਆਰਾ ਉਸਨੂੰ ਸਿੱਧੀ ਜਾਨ ਤੋ ਮਾਰ ਦੇਣ ਦੀ ਧਮਕੀ ਮਿਲੀ ਹੈ। ਉਹਨਾਂ ਕਿਹਾ ਕਿ ਜੇਕਰ ਮੇਰੇ ਜਾ ਉਸਦੇ ਕਿਸੇ ਵੀ ਕਂਗਰਸੀ ਵਿਧਾਇਕ ਨੂੰ ਕੋਈ ਸਰੀਰਕ ਨੁਕਸਾਨ ਹੁੰਦਾ ਹੈ ਤਾਂ ਉਸਦੀ ਜਿੰਮੇਵਾਰ ਭਗਵੰਤ ਮਾਨ ਸਰਕਾਰ ਹੋਵੇਗੀ।
