ਡਰੱਗ ਮਾਮਲੇ ਵਿੱਚ ਘਿਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਰਿਮਾਂਡ ਖ਼ਤਮ ਹੋਣ ਤੋ ਬਾਅਦ ਉਹਨਾ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਖਪਾਲ ਖਹਿਰਾ ਨੂੰ 30 ਅਕਤੂਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਸ ਦੌਰਾਨ ਸਾਬਕਾ ਮੰਤਰੀ ਹੰਸਰਾਜ ਜੋਸਨ ਤੇ ਸਾਬਕਾ ਵਿਧਾਇਕ ਦਵਿੰਦਰ ਘੁਬਾਇਆ ਨੇ ਖਹਿਰਾ ਨਾਲ ਮੁਲਾਕਾਤ ਕੀਤੀ। ਪਰ ਦੂਜੇ ਪਾਸੇ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਦਰਜ ਕੀਤਾ ਗਿਆ ਮੁਕੱਦਮਾ ਸਿਆਸਤ ਤੋਂ ਪ੍ਰੇਰਿਤ ਹੈ ਕਿਉਂਕਿ ਇਸ ਮਾਮਲੇ ‘ਚ ਸੁਪਰੀਮ ਕੋਰਟ ਪਹਿਲਾਂ ਹੀ ਰੋਕ ਲਗਾ ਚੁੱਕੀ ਹੈ।
