ਸੁਖਬੀਰ ਬਾਦਲ ਨੇ ਸਾਂਧਿਆ ਨਿਸ਼ਾਨਾ, ਕਿਹਾ- ਭਗਵੰਤ ਮਾਨ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਾ ਦੇਣ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਸਾਂਧਿਆ ਹੈ। ਉਹਨਾਂ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਾ ਕਰਨ ਅਤੇ ਉਹ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਖਾਲਸਾ ਪੰਥ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਰਵਾਜ਼ੇ ਰਾਹੀਂ ਪਵਿੱਤਰ ਸਿੱਖ ਸੰਸਥਾਵਾਂ ’ਤੇ ਕਬਜ਼ੇ ਦੇ ਯਤਨਾਂ ਦਾ ਮੂੰਹ ਤੋੜ ਜਵਾਬ ਦੇਵੇਗਾ।

ਅਕਾਲੀ ਦਲ ਦੇ ਮੁਖੀ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਹਿੰਦੂਆਂ, ਮੁਸਲਮਾਨਾਂ, ਇਸਾਈਆਂ ਜਾਂ ਕਿਸੇ ਹੋਰ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਨਾ ਦੇਣ।