ਸੁਲਤਾਨਪੁਰ ਲੋਧੀ ਗੋਲੀ ਕਾਂਡ ਵਿੱਚ 7 ਨਿਹੰਗ ਸਿੰਘਾਂ ਨੂੰ ਕੀਤਾ ਗ੍ਰਿਫਤਾਰ, ਕਈਆਂ ਉੱਪਰ ਮਾਮਲਾ ਦਰਜ

ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਉਪਰ ਕਬਜ਼ੇ ਦੇ ਵਿਵਾਦ ਮਗਰੋਂ ਗੋਲੀਬਾਰੀ ਕੀਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆ 7 ਨਿਹੰਗ ਸਿੰਘਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ 35 ਤੋਂ 40 ਨਿਹੰਗ ਸਿੰਘਾਂ ਉਪਰ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਉਪਰ ਕਬਜ਼ੇ ਨੂੰ ਲੈ ਕੇ ਨਿਹੰਗ ਸਿੰਘਾਂ ਵਿਚਾਲੇ ਹੋਈ ਝੜਪ ਦਰਮਿਆਨ ਇੱਕ ਪੁਲਿਸ ਜਵਾਨ ਜਸਪਾਲ ਸਿੰਘ ਦੇ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ ਅਤੇ ਪੁਲਿਸ ਵੱਲੋਂ ਬਾਬਾ ਮਾਨ ਸਿੰਘ ਤੇ ਹੋਰ ਨਿਹੰਗ ਸਿੰਘ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Tags :