ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਜਬਰਨ ਵਸੂਲੀ ਮਾਮਲੇ ਵਿੱਚ ਅਦਾਕਾਰਾ ਨੋਰਾ ਫਤੇਹੀ ਨੂੰ ਗਵਾਹ ਵਜੋਂ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।
16 ਅਕਤੂਬਰ ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ, ਵਧੀਕ ਸੈਸ਼ਨ ਜੱਜ ਗਗਨਦੀਪ ਸਿੰਘ ਨੇ ਨੋਰਾ ਫਤੇਹੀ ਨੂੰ 2 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਤੀਜੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਨੋਰਾ ਫਤੇਹੀ ਦਾ ਨਾਂ ਗਵਾਹ ਨੰਬਰ 3 ਵਜੋਂ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ ਜਬਰਨ ਵਸੂਲੀ ਦੇ ਇਸ ਮਾਮਲੇ ਦੀ ਜਾਂਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਵੱਲੋਂ ਕੀਤੀ ਜਾ ਰਹੀ ਹੈ।
