ਸੁਨੀਲ ਜਾਖੜ ਨੇ ਸ਼੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸੀਨੀਅਰ ਲੀਡਰਸ਼ਿਪ ਨੇ ਗਠਜੋੜ ‘ਤੇ ਕਹੀ ਇਹ ਵੱਡੀ ਗੱਲ

ਅੰਮ੍ਰਿਤਸਰ: ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਸ਼੍ਰੀ ਦੁਰਗਿਆਣਾ ਤੀਰਥ ਅਤੇ ਸ਼੍ਰੀ ਵਾਲਮੀਕਿ ਤੀਰਥ ਵਿਖੇ ਵੀ ਮੱਥਾ ਟੇਕਿਆ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਜਾਖੜ ਪਹਿਲੀ ਵਾਰ ਇੱਥੇ ਪਹੁੰਚੇ ਹਨ। ਇਸ ਮੌਕੇ ਵਰਕਰਾਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਹਰ ਕੋਈ ਬਹੁਤ ਉਤਸ਼ਾਹੀ ਸੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਸਮੇਤ ਕਈ ਵੱਡੇ ਆਗੂ ਮੌਜੂਦ ਸਨ।

13 ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ
ਇਸ ਦੇ ਨਾਲ ਹੀ ਸੁਨੀਲ ਜਾਖੜ ਨਾਲ ਪਹੁੰਚੀ ਸੀਨੀਅਰ ਲੀਡਰਸ਼ਿਪ ਨੇ ਅਕਾਲੀ ਦਲ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 2024 ਲਈ ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।