ਸੁਪਰੀਮ ਕੋਰਟ ਨੇ ਆਧੁਨਿਕ ਦਵਾਈਆਂ ਅਤੇ ਟੀਕਾਕਰਨ ਵਿਰੁੱਧ ਪਤੰਜਲੀ ਆਯੁਰਵੇਦ ਦੇ ਇਸ਼ਤਿਹਾਰਾਂ ‘ਤੇ ਨਾਰਾਜ਼ਗੀ ਜਾਹਿਰ ਕੀਤੀ ਹੈ। ਅਦਾਲਤ ਨੇ ਪਤੰਜਲੀ ਨੂੰ ਕਿਹਾ ਕਿ ਉਹ ਕੋਈ ਗੁੰਮਰਾਹਕੁੰਨ ਇਸ਼ਤਿਹਾਰ ਜਾਂ ਗਲਤ ਦਾਅਵੇ ਨਾ ਕਰਨ ਦੀ ਗੱਲ ਕਹੀ ਹੈ ਅਤੇ ਅਦਾਲਤ ਨੇ ਪਤੰਜਲੀ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਜਾਰੀ ਰਿਹਾ ਤਾ ਅਦਾਲਤ ਵੱਲੋ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇੰਨਾ ਹੀ ਨਹੀਂ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਗੁੰਮਰਾਹਕੁੰਨ ਮੈਡੀਕਲ ਇਸ਼ਤਿਹਾਰਾਂ ਨਾਲ ਨਜਿੱਠਣ ਲਈ ਪ੍ਰਸਤਾਵ ਦੇਣ ਲਈ ਕਿਹਾ ਹੈ।
ਦੱਸ ਦਈਏ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਪਤੰਜਲੀ ਦੇ ਇਸ਼ਤਿਹਾਰਾਂ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੈਦ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਸ ਵੱਲੋਂ ਇਸ਼ਤਿਹਾਰਾਂ ਵਿਚ ਆਪਣੀਆਂ ਦਵਾਈਆਂ ਬਾਰੇ ‘ਝੂਠੇ ਤੇ ਗੁਮਰਾਹਕੁਨ’ ਦਾਅਵੇ ਨਾ ਕੀਤੇ ਜਾਣ।