
ਅੰਮ੍ਰਿਤਸਰ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਮੁਲਜ਼ਮ ਸੰਦੀਪ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵਲੋਂ ਸੱਤ ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਅੱਜ ਮੁਲਜ਼ਮ ਨੂੰ ਭਾਰੀ ਪੁਲੀਸ ਫੋਰਸ ਅਤੇ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆਈ ਹੈ ਕਿ ਸੁਧੀਰ ਸੂਰੀ ਕਤਲ ਮਾਮਲੇ ਦੀ ਜਾਂਚ ਹੁਣ ਐਨ ਆਈ ਐ (NIA) ਵਲੋਂ ਕੀਤੀ ਜਾਵੇਗੀ।
ਦੱਸ ਦੇਈਏ ਕਿ ਬੀਤੇ ਦਿਨ ਸੰਦੀਪ ਸਿੰਘ ਨੇ ਸੁਧੀਰ ਸੂਰੀ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸੂਰੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ। ਸੂਰੀ ਦੇ ਕਤਲ ਤੋਂ ਬਾਅਦ ਪੂਰੇ ਪੰਜਾਬ ‘ਚ ਸਥਿਤੀ ਤਣਾਅਪੂਰਨ ਬਣ ਗਈ ਹੈ। ਗੁੱਸੇ ਨਾਲ ਭਰੇ ਸ਼ਿਵ ਸੈਨਾ ਆਗੂ ਵੱਖ-ਵੱਖ ਥਾਵਾਂ ਤੇ ਮੋਰਚਾ ਖੋਲ ਕੇ ਇਨਸਾਫ਼ ਦੀ ਮੰਗ ਕਰ ਰਹੇ ਹਨ।
