ਅੱਜ 1 ਵਜੇ ਹੋਵੇਗਾ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸੰਸਕਾਰ

ਦੋ ਦਿਨ ਪਹਿਲਾ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਦੇਹਾਂਤ ਹੋ ਗਿਆ ਸੀ ਅਤੇ ਉਹ ਸੱਭ ਨੂੰ ਅਲਵਿਦਾ ਆਖ ਗਏ ਸਨ। ਦੱਸ ਦਈਏ ਕਿ ਉਹਨਾਂ ਦਾ ਅੰਤਿਮ ਸਸਕਾਰ ਅੱਜ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿੱਚ ਦੁਪਹਿਰੇ 1 ਵਜੇ ਕੀਤਾ ਜਾਵੇਗਾ। ਸੁਰਿੰਦਰ ਛਿੰਦਾ ਦੀ ਅੰਤਿਮ ਯਾਤਰਾ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਟਰੱਕ ਨੂੰ ਫੁੱਲਾਂ ਨਾਲ ਵਿਸ਼ੇਸ਼ ਤੌਰ ‘ਤੇ ਸਜਾਇਆ ਗਿਆ ਹੈ। ਉਸ ਟਰੱਕ ਦੇ ਅੱਗੇ ਛਿੰਦੇ ਦੀ ਤਸਵੀਰ ਵੀ ਚਿਪਕਾਈ ਗਈ ਹੈ।

ਉਨ੍ਹਾਂ ਦੇ ਅੰਤਿਮ ਸੰਸਕਾਰ ‘ਚ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪੰਜਾਬੀ ਲੋਕ ਗਾਇਕ ਵੱਡੀ ਗਿਣਤੀ ‘ਚ ਪਹੁੰਚਣਗੇ। ਛਿੰਦਾ ਦਾ ਪੁੱਤਰ ਸਿਮਰਨ ਅਤੇ ਬੇਟੀ ਵਿਦੇਸ਼ ਵਿਚ ਰਹਿੰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਮੌਤ ਤੋਂ ਤਿੰਨ ਦਿਨ ਬਾਅਦ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਛਿੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਲੋਕ ਗਾਇਕਾਂ ਵਿੱਚ ਸੋਗ ਦੀ ਲਹਿਰ ਹੈ।