ਟਾਂਡਾ-ਹੁਸ਼ਿਆਰਪੁਰ ਰੋਡ ਤੇ ਇੱਕ ਪ੍ਰਵਾਸੀ ਨੌਜ਼ਵਾਨ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁੱਖਦਾਇਕ ਸਮਾਚਾਰ ਮਿਲਿਆ ਹੈ। ਦੱਸ ਦਈਏ ਕਿ ਮ੍ਰਿਤਕ ਦੀ ਪਹਿਚਾਣ ਗੁਲਸ਼ਨ ਸਿੰਘ ਪੁੱਤਰ ਹਰਦੇਵ ਸਿੰਘ ਵਜੋਂ ਹੋਈ ਹੈ। ਇਹ ਨੌਜ਼ਵਾਨ ਜੋ ਕਿ ਕੁੱਝ ਹੀ ਦਿਨ ਪਹਿਲਾ ਆਸਟ੍ਰੇਲੀਆ ਤੋ ਆਇਆ ਸੀ। ਪਿਤਾ ਨੇ ਦੱਸਿਆ ਕਿ ਉਸਦਾ ਪੁੱਤਰ ਕਿਸੇ ਕੰਮ ਨੂੰ ਲੈ ਕੇ ਹੁਸ਼ਿਆਰਪੁਰ ਨੂੰ ਜਾ ਰਿਹਾ ਸੀ ਤਾਂ ਅਚਾਨਕ ਕਾਰ ਅੱਗੇ ਗਊ ਆਉਣ ਨਾਲ ਕਾਰ ਬੇਕਾਬੂ ਹੋ ਕੇ ਟਰੱਕ ਦੇ ਪਿੱਛੇ ਜਾ ਟਕਰਾਈ ਅਤੇ ਜਿਸਦੇ ਕਾਰਣ ਨੌਜ਼ਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਗੁਲਸ਼ਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਆਸਟ੍ਰੇਲੀਆ ਵਿੱਚ PR ਸੀ।
