ਟਾਡਾਂ ਵਿੱਚ ਤੇਜ਼ ਰਫਤਾਰ ਕਾਰ ਨੇ ਲਈ ਦੋ ਲੋਕਾ ਦੀ ਜਾਨ

ਟਾਡਾਂ ਵਿੱਚ ਇੱਕ ਤੇਜ਼ ਰਫਤਾਰ ਕਾਰ ਨੇ ਸੜਕ ਤੇ ਖੜੀ ਮਹਿਲਾ ਨੂੂੰ ਭਿਆਨਕ ਟੱਕਰ ਮਾਰ ਦਿੱਤੀ ਅਤੇ ਫਿਰ ਕਾਰ ਇੱਕ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਮਹਿਲਾ ਦੀ ਮੌਕੇ ਤੇ ਮੌਤ ਹੋ ਗਈ ਜਦਿਕ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ ਪਰ ਬਾਅਦ ਵਿੱਚ ਇਲਾਜ ਦੋਰਾਨ ਕਾਰ ਚਾਲਕ ਦੀ ਵੀ ਮੌਤ ਹੋ ਗਈ।

ਦੱਸ ਦਈਏ ਕਿ ਇਸ ਕਾਰ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਤੇ ਜਿਸਦੇ ਕਾਰਣ ਕਾਰ ਦਾ ਸੰਤੁਲਨ ਵਿਗੜ ਗਿਆ । ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਹਨਾ ਦਾ ਇਲਾਜ ਜਾਰੀ ਹੈ।

Tags :