ਗ੍ਰੰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਲੱਤ ਵੱਢ ਕੇ ਲੈ ਗਏ ਨਾਲ

ਤਰਨਤਾਰਨ ਤੋਂ ਵੱਡੀ ਖਬਰ ਆ ਰਹੀ ਆ ਜਿੱਥੇ ਬਦਮਾਸ਼ਾਂ ਨੇ ਗ੍ਰੰਥੀ ਸਿੰਘ ਦੀ ਲੱਤ ਵੱਢ ਕੇ ਨਾਲ ਲੈ ਗਏ ਨੇ । ਜਾਣਕਾਰੀ ਅਨੁਸਾਰ ਖਡੂਰ ਸਾਹਿਬ ਦੇ ਪਿੰਡ ਬਾਣੀਆਂ ਵਿੱਚ ਗ੍ਰੰਥੀ ਦੇਰ ਰਾਤ ਆਪਣੇ ਘਰ ਪਰਤ ਰਿਹਾ ਸੀ ਤਾਂ ਇਸੇ ਦੌਰਾਨ ਅਣਪਛਾਤੇ ਬਦਮਾਸ਼ਾਂ ਨੇ ਉਸ ਨੂੰ ਘੇਰ ਕੇ ਹੱਥਾਂ ਦੀ ਉਂਗਲਾਂ ਅਤੇ ਲੱਤ ਵੱਢ ਦਿੱਤੀਤੇ ਲੱਤ ਵੱਢ ਕੇ ਨਾਲ ਹੀ ਲਏ ਗਏ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ਉਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਗ੍ਰੰਥੀ ਸਿੰਘ ਦੀ ਪਛਾਣ ਸੁਖਚੈਨ ਸਿੰਘ (55) ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ 8 ਵਜੇ ਗ੍ਰੰਥੀ ਸੁਖਚੈਨ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਡਿਊਟੀ ਕਰਦਾ ਸੀ ਅਤੇ ਰਾਤ ਨੂੰ ਡਿਊਟੀ ਕਰਕੇ ਆਪਣੇ ਘਰ ਵਾਪਸ ਆ ਰਿਹਾ ਸੀ ਅਤੇ ਖਡੂਰ ਸਾਹਿਬ ਦੇ ਬਿਜਲੀ ਘਰ ਨਜ਼ਦੀਕ ਇਸ ਵਿਅਕਤੀ ਨੂੰ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਤੇਜ਼ ਧਾਰ ਹਥਿਆਰਾਂ ਨਾਲ ਸੱਟਾਂ ਮਾਰੀਆਂ ਅਤੇ ਇਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਨਿਜੀ ਹਸਪਤਾਲ ਵਿਚ ਇਲਾਜ ਲਈ ਲੈਜਾਇਆ ਗਿਆ

Tags :