ਤਰਨ ਤਾਰਨ: ਤਰਨ ਤਾਰਨ ਤੋਂ ਗੋਇੰਦਵਾਲ ਸਾਹਿਬ ਜਾਣ ਵਾਲੀ ਸੜਕ ’ਤੇ ਪਿੰਡ ਵੇਈਂ ਪੂਈਂ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ 21 ਸਾਲਾ ਨੌਜਵਾਨ ਦੀ ਮੌਤ ਹੋ ਗਈ
ਮ੍ਰਿਤਕ ਦੀ ਪਛਾਣ ਵਿਸ਼ੂ ਕੁਮਾਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦਾ ਰਹਿਣ ਵਾਲਾ ਸੀ। ਹਾਦਸਾ ਇੰਨਾ ਗੰਭੀਰ ਸੀ ਕਿ ਨੌਜਵਾਨ ਦੀ ਜਾਨ ਨਹੀਂ ਬਚ ਸਕੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ
ਮੌਕੇ ’ਤੇ ਪਹੁੰਚੀ ਗੋਇੰਦਵਾਲ ਸਾਹਿਬ ਪੁਲਿਸ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਗੋਇੰਦਵਾਲ ਸਾਹਿਬ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਹਾਦਸਾਗ੍ਰਸਤ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ
ਪੁਲਿਸ ਵੱਲੋਂ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਹਾਦਸਾ ਕਿਨ੍ਹਾਂ ਹਾਲਾਤਾਂ ਵਿੱਚ ਵਾਪਰਿਆ, ਇਸ ਬਾਰੇ ਜਾਂਚ ਤੋਂ ਬਾਅਦ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
