ਤਰਨਤਾਰਨ: ਬੀਤੇ ਕੱਲ੍ਹ ਤਰਨਤਾਰਨ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸਰਪੰਚ ਹਰਪਿੰਦਰ ਸਿੰਘ ਦੇ ਹੋਏ ਬੇਰਹਿਮ ਕਤਲ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਵਿਦੇਸ਼ ਵਿੱਚ ਬੈਠੇ ਖ਼ਤਰਨਾਕ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਸਾਡਾ ਚੈਨਲ/ਵੈੱਬਸਾਈਟ ਇਸ ਸੋਸ਼ਲ ਮੀਡੀਆ ਪੋਸਟ ਦੀ ਅਧਿਕਾਰਤ ਪੁਸ਼ਟੀ ਨਹੀਂ ਕਰਦਾ
ਪੁਲਿਸ ਦੀ ਵੱਡੀ ਕਾਰਵਾਈ: 8 ਸ਼ੱਕੀ ਕਾਬੂ
ਘਟਨਾ ਤੋਂ ਬਾਅਦ ਤਰਨਤਾਰਨ ਪੁਲਿਸ ਪੂਰੀ ਤਰ੍ਹਾਂ ਹਰਕਤ ਵਿੱਚ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਹੁਣ ਤੱਕ 7 ਤੋਂ 8 ਸ਼ੱਕੀ ਵਿਅਕਤੀਆਂ ਨੂੰ ਰਾਊਂਡਅਪ (ਹਿਰਾਸਤ ਵਿੱਚ) ਕੀਤਾ ਹੈ, ਜਿਨ੍ਹਾਂ ਕੋਲੋਂ ਗੁਪਤ ਥਾਂ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। SSP ਸੁਰਿੰਦਰ ਲਾਂਬਾ ਨੇ ਦੱਸਿਆ ਕਿ ਹਮਲਾਵਰਾਂ ਤੱਕ ਪਹੁੰਚਣ ਲਈ ਪੁਲਿਸ ਦੀਆਂ 20 ਵਿਸ਼ੇਸ਼ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਇਸ ਤੋਂ ਇਲਾਵਾ 4 ਟੀਮਾਂ ਇਲਾਕੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਰਾਤ ਤੋਂ ਹੀ ਪੁਲਿਸ ਵੱਲੋਂ ਸ਼ੱਕੀ ਟਿਕਾਣਿਆਂ ‘ਤੇ ਦਸਤਕ ਦਿੱਤੀ ਜਾ ਰਹੀ ਹੈ।
ਚਚੇਰਾ ਭਰਾ ਅਜੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ
ਜ਼ਿਕਰਯੋਗ ਹੈ ਕਿ ਇਸ ਹਮਲੇ ਦੌਰਾਨ ਸਰਪੰਚ ਦਾ ਚਚੇਰਾ ਭਰਾ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਜਦੋਂ ਉਸ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਉਸ ‘ਤੇ ਵੀ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਉਹ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਕੀ ਸੀ ਪੂਰੀ ਘਟਨਾ?
ਦੱਸ ਦੇਈਏ ਕਿ ਹਰਪਿੰਦਰ ਸਿੰਘ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਏ ਸਨ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਇਸ ਕਤਲ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਸਿਆਸੀ ਹਲਕਿਆਂ ਵਿੱਚ ਵੀ ਕਾਫੀ ਰੋਸ ਪਾਇਆ ਜਾ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਅਸਲ ਮੁਲਜ਼ਮਾਂ ਨੂੰ ਸਲਾਖਾਂ ਦੇ ਪਿੱਛੇ ਭੇਜ ਦਿੱਤਾ ਜਾਵੇਗਾ

#TarnTaranNews
#PunjabCrime
#LandaHarike
#AAPSupport
#PunjabPolice
#LawAndOrder
#JusticeForHarpinderSingh
#GangWarPunjab
#PunjabPolitics
#AmritsarNews
#BreakingNewsPunjab
#CrimeUpdate
