ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਦਾ ਮੌਸਮ ਬਦਲ ਗਿਆ ਹੈ, ਜਿਸ ਨਾਲ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.3 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿੱਚ 31.2 ਡਿਗਰੀ ਸੈਲਸੀਅਸ ਰਿਹਾ। ਅੱਜ (9 ਅਕਤੂਬਰ) ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 14 ਅਕਤੂਬਰ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਸਿਲਸਿਲਾ ਜਾਰੀ ਰਹਿਣ ਦੀ ਉਮੀਦ ਹੈ।
