ਮੁੰਬਈ: ਮੁੰਬਈ ਪੁਲਿਸ ਨੂੰ ਇਕ ਵਾਰ ਫਿਰ ਅੱਤਵਾਦੀ ਹਮਲੇ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸੂਬੇ ‘ਚ ਹੜਕੰਪ ਮਚ ਗਿਆ ਹੈ। ਮੁੰਬਈ ਪੁਲਿਸ ਟ੍ਰੈਫਿਕ ਕੰਟਰੋਲ ਰੂਮ ਨੂੰ ਇੱਕ ਧਮਕੀ ਸੰਦੇਸ਼ ਮਿਲਿਆ ਹੈ, ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਗਿਆ ਹੈ।
ਇੰਨਾ ਹੀ ਨਹੀਂ, ਦੋਸ਼ੀਆਂ ਨੇ ਮੁੰਬਈ ਪੁਲਸ ਨੂੰ 26/11 ਦੇ ਅੱਤਵਾਦੀ ਹਮਲੇ ਲਈ ਤਿਆਰ ਰਹਿਣ ਦੀ ਧਮਕੀ ਵੀ ਦਿੱਤੀ। ਇਸ ਤੋਂ ਇਲਾਵਾ ਮੁਲਜ਼ਮਾਂ ਨੇ ਮੈਸੇਜ ਵਿੱਚ ਕੁਝ ਥਾਵਾਂ ’ਤੇ ਕਾਰਤੂਸ ਅਤੇ ਏਕੇ 47 ਹੋਣ ਦਾ ਵੀ ਜ਼ਿਕਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਮੁੰਬਈ ਪੁਲਸ ਨੇ ਦੱਸਿਆ ਕਿ ਅਣਪਛਾਤੇ ਖਿਲਾਫ ਆਈਪੀਸੀ ਦੀ ਧਾਰਾ 509 (2) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਅਣਪਛਾਤੇ ਵਿਅਕਤੀ ਦੀ ਭਾਲ ‘ਚ ਲੱਗੀ ਹੋਈ ਹੈ।
