ਖੇਤਾਂ ਦੇ ਰਾਜੇ ਟਰੈਕਟਰ ਨੂੰ ਮੌਤ ਦਾ ਦੂਤ ਨਾ ਬਣਾਓ, ਸੀਐਮ ਮਾਨ ਨੇ ਸਟੰਟ ਕਰਨ ਤੇ ਲਗਾਈ ਪਾਬੰਦੀ

ਬੀਤੇ ਦਿਨੀਂ ਗੁਰਦਾਸਪੁਰ ਵਿੱਚ ਟਰੈਟਕਰ ਉਤੇ ਸਟੰਟ ਕਰਦੇ ਸਮੇਂ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਟਰੈਕਟਰ ਉਤੇ ਸਟੰਟ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ।

ਭਗਵੰਤ ਸਿੰਘ ਮਾਨ ਨੇ ਟਵਿਟ ਕੀਤਾ ਹੈ ਕਿ  ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ..ਇਹਨੂੰ ਮੌਤ ਦਾ ਦੂਤ ਨਾ ਬਣਾਓ.. ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ਤੇ ਪੰਜਾਬ ਚ ਪਾਬੰਦੀ ਲਗਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..

Tags :