ਇਰਾਨ ਵਿੱਚ ਸਰਕਾਰ ਵਿਰੋਧੀ ਅੰਦੋਲਨ ਹੁਣ ਇੱਕ ਹਿੰਸਕ ਮੋੜ ਲੈ ਚੁੱਕਾ ਹੈ। ਪ੍ਰਦਰਸ਼ਨਕਾਰੀਆਂ ਦੀਆਂ ਹੋ ਰਹੀਆਂ ਮੌਤਾਂ ਅਤੇ ਵੱਧਦੇ ਤਣਾਅ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਅਜਿਹਾ ਬਿਆਨ ਦਿੱਤਾ ਹੈ, ਜਿਸ ਨੇ ਅੰਤਰਰਾਸ਼ਟਰੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਟਰੰਪ ਨੇ ਨਾ ਸਿਰਫ਼ ਇਰਾਨੀ ਅਧਿਕਾਰੀਆਂ ਨਾਲ ਸਾਰੀਆਂ ਮੀਟਿੰਗਾਂ ਰੱਦ ਕਰ ਦਿੱਤੀਆਂ ਹਨ, ਸਗੋਂ ਪ੍ਰਦਰਸ਼ਨਕਾਰੀਆਂ ਨੂੰ ਸਿੱਧੀ ਮਦਦ ਦਾ ਭਰੋਸਾ ਵੀ ਦਿੱਤਾ ਹੈ
ਟਰੰਪ ਦਾ ‘X’ ‘ਤੇ ਵੱਡਾ ਬਿਆਨ
ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਪੋਸਟ ਸਾਂਝੀ ਕਰਦਿਆਂ ਇਰਾਨੀ ਜਨਤਾ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਲਿਖਿਆ, “ਇਰਾਨੀ ਦੇਸ਼ ਭਗਤੋ, ਵਿਰੋਧ ਜਾਰੀ ਰੱਖੋ! ਆਪਣੀਆਂ ਸੰਸਥਾਵਾਂ ‘ਤੇ ਕਬਜ਼ਾ ਕਰੋ। ਕਾਤਲਾਂ ਅਤੇ ਅੱਤਿਆਚਾਰੀਆਂ ਦੇ ਨਾਮ ਸੁਰੱਖਿਅਤ ਰੱਖੋ, ਕਿਉਂਕਿ ਉਨ੍ਹਾਂ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।
ਟਰੰਪ ਨੇ ਅੱਗੇ ਲਿਖਿਆ ਕਿ ਜਦੋਂ ਤੱਕ ਪ੍ਰਦਰਸ਼ਨਕਾਰੀਆਂ ਦੀਆਂ ਬੇਵਜ੍ਹਾ ਹੱਤਿਆਵਾਂ ਬੰਦ ਨਹੀਂ ਹੁੰਦੀਆਂ, ਉਹ ਇਰਾਨੀ ਪ੍ਰਸ਼ਾਸਨ ਨਾਲ ਕੋਈ ਗੱਲਬਾਤ ਨਹੀਂ ਕਰਨਗੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੰਦਿਆਂ ਕਿਹਾ, “ਤੁਹਾਡੀ ਮਦਦ ਜਲਦ ਪਹੁੰਚ ਰਹੀ ਹੈ, ਮਦਦ ਰਾਹ ਵਿੱਚ ਹੈ।”
ਮੀਟਿੰਗਾਂ ਰੱਦ ਅਤੇ ਸਖ਼ਤ ਚੇਤਾਵਨੀ
ਰਾਸ਼ਟਰਪਤੀ ਟਰੰਪ ਨੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਅਮਰੀਕਾ ਹੁਣ ਇਰਾਨੀ ਸਰਕਾਰ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਵਿੱਚ ਹੈ। ਉਨ੍ਹਾਂ ਨੇ ਇਰਾਨ ਦੇ ਅਧਿਕਾਰੀਆਂ ਨਾਲ ਹੋਣ ਵਾਲੀਆਂ ਸਾਰੀਆਂ ਨਿਰਧਾਰਤ ਬੈਠਕਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਿੰਸਾ ਅਤੇ ਅੱਤਿਆਚਾਰ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ

#DonaldTrump #IranProtests #GlobalNews #TruthSocial #IranCrisis #USA #InternationalRelations #PunjabiNews #BreakingNews #googlenews #googletrendingnews
