ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਸਾਬਕਾ DIG ਅਤੇ IPS ਅਧਿਕਾਰੀ ਸ਼੍ਰੀ ਤੁਲਸੀ ਰਾਮ ਅਤੇ ਹਲਕਾ ਗੁਰੂ ਹਰ ਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਾਈਸ ਪ੍ਰਧਾਨ ਸ. ਗੁਰਜਿੰਦਰਪਾਲ ਸਿੰਘ ਸ਼ਿਵ ਤਿਰਪਾਲਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ
ਦੋਵਾਂ ਸ਼ਖ਼ਸੀਅਤਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਪਾਰਟੀ ਲਈ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਨ ਲਈ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੰਤਰੀ ਸ. ਬਲਬੀਰ ਸਿੰਘ ਸਿੱਧੂ ਸਮੇਤ ਹੋਰ ਪਾਰਟੀ ਆਗੂਆਂ ਨੇ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ
ਕਾਂਗਰਸ ਲੀਡਰਸ਼ਿਪ ਨੇ ਉਮੀਦ ਜਤਾਈ ਕਿ ਇਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਖ਼ਾਸ ਕਰਕੇ ਗੁਰੂ ਹਰ ਸਹਾਏ ਹਲਕੇ ਵਿੱਚ ਸ਼ਿਵ ਤਿਰਪਾਲਕੇ ਦੀ ਸ਼ਮੂਲੀਅਤ ਨੂੰ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ
