ਤਰਨਤਾਰਨ ਦੇ ਪਿੰਡ ਰਾਣੀ ਵਲਾਹ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ ਜ਼ਹਿਰੀਲੀ ਚੀਜ਼ ਖਾਣ ਨਾਲ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਉਮਰ 7 ਸਾਲ ਅਤੇ ਡੇਢ ਸਾਲ ਸੀ। ਜਾਣਕਾਰੀ ਅਨੁਸਾਰ, ਦੋਵੇਂ ਭਰਾ ਘਰ ਵਿੱਚ ਖੇਡ ਰਹੇ ਸਨ, ਜਿਸ ਦੌਰਾਨ ਉਨ੍ਹਾਂ ਨੇ ਅਚਾਨਕ ਕੋਈ ਗਲਤ ਚੀਜ਼ ਨਿਗਲ ਲਈ। ਹਾਲਤ ਵਿਗੜਨ ‘ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ।
ਇਸ ਮੰਦਭਾਗੀ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
