ਜ਼ਹਿਰੀਲੀ ਚੀਜ਼ ਖਾਣ ਨਾਲ ਛੋਟੇ ਜਿਹੇ ਦੋ ਸਕੇ ਭਰਾਵਾਂ ਦੀ ਮੌਤ

ਤਰਨਤਾਰਨ (ਸੋਨੂੰ ਫਤਿਆਬਾਦ): ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਰਾਣੀ ਵਲਾਹ ਵਿਚ ਜ਼ਹਿਰੀਲੀ ਚੀਜ਼ ਖਾਣ ਨਾਲ ਦੋ ਸਕੇ ਭਰਾਵਾਂ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਮੀਡੀਆ ਨਾਲ ਗੱਲਬਾਤ ਕਰਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਗੁਰਨਿਸਾਨ ਸਿੰਘ ਉਮਰ ਸੱਤ ਸਾਲ ਦੂਸਰਾ ਗੁਰਦਾਨ ਸਿੰਘ ਡੇਢ ਸਾਲ ਪੁੱਤਰ ਸੁਰਜੀਤ ਸਿੰਘ ਜੋ ਆਪਸ ਵਿੱਚ ਸਕੇਂ ਭਰਾ ਸਨ ਜਿਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਹਸਪਤਾਲ ਵਿਚ ਇਲਾਜ ਦੋਰਾਨ ਮੌਤ ਹੋ ਜਾਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਮੌਕੇ ਤੇ ਪਹੁੰਚ ਕੇ ਪੁਲਿਸ ਠਾਣਾ ਚੋਹਲਾ ਸਾਹਿਬ ਨੇ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤਾ ਹੈ