ਰਾਜਸਥਾਨ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਅਸਮਾਨ ਨੂੰ ਛੂਹ ਰਹੀਆਂ ਹਨ। ਇਸ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਇੱਕ ਬਿਆਨ ਸੁਰਖੀਆਂ ਵਿੱਚ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਪੈਟਰੋਲ 15 ਰੁਪਏ ਪ੍ਰਤੀ ਲੀਟਰ ਹੋ ਸਕਦਾ ਹੈ। ਹਾਲਾਂਕਿ ਉਨ੍ਹਾਂ ਨੇ ਇਸ ਦੇ ਲਈ ਈਥਾਨੌਲ ਦੀ ਵਰਤੋਂ ਕਰਨ ਦੀ ਗੱਲ ਕਹੀ।
ਦਸ ਦਈਏ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਰਾਜਸਥਾਨ ਦੇ ਪ੍ਰਤਾਪਗੜ੍ਹ ਵਿੱਚ 11 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸੇ ਪ੍ਰੋਗਰਾਮ ਵਿੱਚ ਉਨ੍ਹਾਂ ਕਿਹਾ ਕਿ ਹੁਣ ਸਾਰੀਆਂ ਗੱਡੀਆਂ ਪੈਟਰੋਲ ਦੀ ਬਜਾਏ 60 ਫੀਸਦੀ ਈਥਾਨੌਲ ਅਤੇ 40 ਫੀਸਦੀ ਬਿਜਲੀ ਨਾਲ ਚੱਲਣਗੀਆਂ। ਜੇਕਰ ਅਸੀਂ ਇਸ ਦਾ ਹਿਸਾਬ ਕਰੀਏ ਤਾਂ ਪੈਟਰੋਲ ਦੀ ਕੀਮਤ 15 ਰੁਪਏ ਪ੍ਰਤੀ ਲੀਟਰ ਹੋਵੇਗੀ। ਗਡਕਰੀ ਨੇ ਕਿਹਾ ਕਿ ਜਨਤਾ ਦਾ ਕਲਿਆਣ ਹੋਵੇਗਾ, ਕਿਸਾਨ ਊਰਜਾ ਦਾ ਦਾਤਾ ਬਣੇਗਾ।
