ਅਮਰੀਕਾ ਦੇ ਲੇਵਿਸਟਨ ਸ਼ਹਿਰ ਵਿੱਚ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਗਈ, ਇਸ ਗੋਲੀਬਾਰੀ ਵਿੱਚ 22 ਲੋਕਾਂ ਦੀ ਮੌਤ ਹੋ ਗਈ ਜਦਿਕ 50 ਤੋਂ 60 ਲੋਕ ਜ਼ਖਮੀ ਹੋ ਗਏ।
ਪੁਲਿਸ ਮੁਤਾਬਕ ਇੱਕ ਸ਼ੂਟਰ ਵੱਲੋ ਗੋਲੀਬਾਰੀ ਦੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦੇ ਵੱਲੋ ਇਸ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ।