ਅਮਰੀਕਾ ਵਿੱਚ ਭਾਰਤੀ ਵਿਦਿਆਰਥੀ ਦਾ ਕਤਲ, 10 ਦਿਨਾਂ ਬਾਅਦ ਮਿਲਣੀ ਸੀ ਮਾਸਟਰ ਦੀ ਡਿਗਰੀ

ਅਮਰੀਕਾ ਦੇ ਓਹੀਓ ਸੂਬੇ ਵਿੱਚ ਰਹਿਣ ਵਾਲੇ ਭਾਰਤੀ ਵਿਦਿਆਰਥੀ ਦੀ ਲੁੱਟ ਦੀ ਵਾਰਦਾਤ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ, ਵਿਦਿਆਰਥੀ ਨੂੰ 10 ਦਿਨਾਂ ਬਾਅਦ ਹੀ ਮਾਸਟਰ ਦੀ ਡਿਗਰੀ ਮਿਲਣੀ ਸੀ। । ਮ੍ਰਿਤਕ ਦੀ ਪਛਾਣ ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ 24 ਸਾਲਾ ਸਾਈਸ਼ ਵੀਰਾ ਵਜੋਂ ਹੋਈ ਹੈ, ਜਿਸ ਨੂੰ ਵੀਰਵਾਰ ਸਵੇਰੇ ਗੈਸ ਸਟੇਸ਼ਨ ‘ਤੇ ਲੁੱਟ ਦੀ ਕੋਸ਼ਿਸ਼ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ, ਜਿੱਥੇ ਉਹ ਕੰਮ ਕਰਦਾ ਸੀ। ਹਾਲਾਂਕਿ ਸਾਈਸ਼ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ । ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਸਟੋਰ ਤੋਂ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਸ਼ੱਕੀ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ।

Tags :