USA ਵਿਚ ਪਰਿਵਾਰ ਦੇ ਇਕਲੌਤੇ ਪੁੱਤਰ ਦਾ ਗੋਲੀਆ ਮਾਰ ਕੇ ਕੀਤਾ ਕਤਲ

ਸਮਾਣਾ ਦੇ ਪਿੰਡ ਤਲਵੰਡੀ ਕੋਠੇ ਦੇ ਨੌਜਵਾਨ ਕਰਨਵੀਰ ਸਿੰਘ ਦੀ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ  ਕਰਨਵੀਰ ਸਿੰਘ 2 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉਸਦੇ ਮਾਤਾ-ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ।

ਰਿਸ਼ਤੇਦਾਰਾਂ ਅਤੇ ਭੈਣਾਂ ਨੇ 50 ਲੱਖ ਰੁਪਏ ਖਰਚ ਕੇ ਕਰਨਵੀਰ ਨੂੰ ਅਮਰੀਕਾ ਭੇਜਿਆ ਹੈ।ਪਤਨੀ ਨੇ ਇਹ ਵੀ ਦੱਸਿਆ ਕਿ ਉਹ ਕੈਲੀਫੋਰਨੀਆ ਸ਼ਹਿਰ ਵਿਚ ਇਕ ਸਟੋਰ ਵਿਚ ਕੰਮ ਕਰਦਾ ਸੀ, ਜਿੱਥੇ ਚੋਰੀ ਕਰਨ ਲਈ ਚੋਰ ਆ ਗਏ। ਜਦੋਂ ਕਰਨਵੀਰ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।

Tags :