ਦਿੱਲੀ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਦਾ ਹੁਣ ਬਰਨਾਲਾ ਵੀ ਰੁਕੇਗੀ : ਰੇਲਵੇ ਮੰਤਰੀ

ਬਰਨਾਲਾ : ਪੰਜਾਬ ਦੇ ਰੇਲ ਯਾਤਰੀਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਤੋਂ ਦਿੱਲੀ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਹੁਣ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੀ ਰੁਕਿਆ ਕਰੇਗੀ। ਇਸ ਸਬੰਧੀ ਜਾਣਕਾਰੀ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸਾਂਝੀ ਕੀਤੀ ਗਈ ਹੈ

ਮੀਤ ਹੇਅਰ ਦੀਆਂ ਕੋਸ਼ਿਸ਼ਾਂ ਨੂੰ ਮਿਲੀ ਸਫ਼ਲਤਾ :

ਜ਼ਿਕਰਯੋਗ ਹੈ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਲੰਬੇ ਸਮੇਂ ਤੋਂ ਇਸ ਸਟਾਪੇਜ ਦੀ ਮੰਗ ਕਰ ਰਹੇ ਸਨ। ਅਕਤੂਬਰ ਮਹੀਨੇ ਵਿੱਚ ਮੀਤ ਹੇਅਰ ਨੇ ਦਿੱਲੀ ਵਿਖੇ ਰਵਨੀਤ ਬਿੱਟੂ ਨਾਲ ਮੁਲਾਕਾਤ ਕਰਕੇ ਇੱਕ ਮੰਗ ਪੱਤਰ ਸੌਂਪਿਆ ਸੀ। ਉਨ੍ਹਾਂ ਦਲੀਲ ਦਿੱਤੀ ਸੀ ਕਿ:

ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਇਸ ਟ੍ਰੇਨ ਦਾ ਬਰਨਾਲਾ ਵਿੱਚ ਠਹਿਰਾਅ ਹੋਣਾ ਬੇਹੱਦ ਜ਼ਰੂਰੀ ਹੈ।

ਇਸ ਸਟਾਪੇਜ ਨਾਲ ਬਰਨਾਲਾ ਦੇ ਆਲੇ-ਦੁਆਲੇ ਦੇ ਸੈਂਕੜੇ ਪਿੰਡਾਂ ਅਤੇ ਕਸਬਿਆਂ ਦੇ ਲੋਕਾਂ ਨੂੰ ਦੇਸ਼ ਦੀ ਰਾਜਧਾਨੀ ਨਾਲ ਸਿੱਧਾ ਸੰਪਰਕ ਮਿਲੇਗਾ।

“ਰੇਲ ਮੰਤਰੀ ਨੇ ਮੈਨੂੰ ਭਰੋਸਾ ਦਿੱਤਾ ਸੀ ਕਿ ਇਸ ਬੇਨਤੀ ‘ਤੇ ਵਿਚਾਰ ਕੀਤਾ ਜਾਵੇਗਾ, ਅਤੇ ਹੁਣ ਇਸ ਪ੍ਰਸਤਾਵ ਨੂੰ ਅਧਿਕਾਰਤ ਤੌਰ ‘ਤੇ ਲਾਗੂ ਕਰ ਦਿੱਤਾ ਗਿਆ ਹੈ।” — ਗੁਰਮੀਤ ਸਿੰਘ ਮੀਤ ਹੇਅਰ

ਇਲਾਕੇ ਨੂੰ ਹੋਣਗੇ ਵੱਡੇ ਫਾਇਦੇ

ਇਸ ਫੈਸਲੇ ਨਾਲ ਨਾ ਸਿਰਫ਼ ਆਮ ਮੁਸਾਫ਼ਰਾਂ ਸਗੋਂ ਵਪਾਰੀਆਂ ਅਤੇ ਵਿਦਿਆਰਥੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ। ਹੁਣ ਇਲਾਕੇ ਦੇ ਲੋਕ ਘੱਟ ਸਮੇਂ ਵਿੱਚ ਆਰਾਮਦਾਇਕ ਸਫ਼ਰ ਤੈਅ ਕਰਕੇ ਦਿੱਲੀ ਪਹੁੰਚ ਸਕਣਗੇ

#vandebharatnews #ferozpurvandebharatnews #barnalanews #Barnalastoppage