ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਜਿੰਦਰ ਸਿੰਘ ਨੂੰ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਪਿੰਡ ਦੀ ਰਹਿਣ ਵਾਲੀ ਗੁਰਮੇਲ ਕੌਰ ਵੱਲੋਂ ਹਰਪ੍ਰੀਤ ਸਿੰਘ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਉਤੇ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਏਐਸਆਈ ਵੱਲੋ ਰਿਸ਼ਵਤੀ ਦੀ ਮੰਗ ਕੀਤੀ ਗਈ।
ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਦੇ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।
