2017 ਮਾਮਲੇ ਵਿੱਚ ਅਕਾਲੀ ਦਲ ਦੇ ਸੀਨੀਅਰ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਹੋਏ ਬਰੀ

ਤਰਨਤਾਰਨ ਹਲਕਾ ਖੇਮਕਰਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਖਿਲਾਫ 2017 ਵਿੱਚ ਉਸ ਸਮੇਂ ਦੀ ਇੱਕ ਡੀਸੀ ਖਿਲਾਫ ਭੱਦੀ ਸ਼ਬਦਾਵਾਲੀ ਬੋਲ੍ਹਣ ਤੇ ਮਾਮਲਾ ਦਰਜ ਕੀਤਾ ਗਿਆ ਸੀ। ਜਿਸਦੇ ਕਾਰਣ ਹੁਣ ਮਾਨਯੋਗ ਅਦਾਲਤ ਵੱਲੋ ਵਿਰਸਾ ਸਿੰਘ ਵਲਟੋਹਾ ਨੂੰ ਵੱਡੀ ਰਾਹਤ ਦੇ ਦਿੱਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਵਲਟੋਹਾ ਨੂੰ ਕੇਸ ਵਿੱਚੋ ਬਰੀ ਕਰ ਦਿੱਤਾ ਗਿਆ ਹੈ । ਜਿਸਦੇ ਕਾਰਣ ਅਕਾਲੀ ਵਰਕਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।

Tags :