ਫਾਜ਼ਿਲਕਾ: ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਵੱਲੋਂ ‘War on Gangsters’ ਮੁਹਿੰਮ ਵਿੱਢੀ ਗਈ ਹੈ। ਪੰਜਾਬ ਦੇ DGP ਗੌਰਵ ਯਾਦਵ ਦੀ ਸਖ਼ਤ ਚੇਤਾਵਨੀ ਤੋਂ ਬਾਅਦ ਸੂਬਾ ਪੁਲਿਸ ਪੂਰੀ ਤਰ੍ਹਾਂ ਹਰਕਤ ਵਿੱਚ ਨਜ਼ਰ ਆ ਰਹੀ ਹੈ। ਇਸੇ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਫਰਾਰ ਕਾਤਲ ਨੂੰ ਮੁਠਭੇੜ ਤੋਂ ਬਾਅਦ ਕਾਬੂ ਕਰ ਲਿਆ ਹੈ
DGP ਗੌਰਵ ਯਾਦਵ ਦੀ ਸਖ਼ਤ ਚੇਤਾਵਨੀ
ਬੀਤੇ ਦਿਨੀਂ ਪ੍ਰੈੱਸ ਕਾਨਫਰੰਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਗੈਂਗਸਟਰਾਂ ਨੂੰ ਆਖਰੀ ਮੌਕਾ ਦਿੰਦਿਆਂ ਕਿਹਾ ਸੀ ਕਿ “ਜੋ ਸੁਧਰਨਾ ਚਾਹੁੰਦੇ ਹਨ, ਉਹ ਸੁਧਰ ਜਾਣ, ਨਹੀਂ ਤਾਂ ਅਪਰਾਧੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।” ਉਨ੍ਹਾਂ ਸਪੱਸ਼ਟ ਕੀਤਾ ਕਿ: ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਵੀ ਹੁਣ ਸੁਰੱਖਿਅਤ ਨਹੀਂ ਹਨ
ਪੰਜਾਬ ਭਰ ਵਿੱਚ ਗੈਂਗਸਟਰਾਂ ਦਾ ਨੈਕਸਸ ਤਬਾਹ ਕਰਨ ਲਈ 2,000 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ . ਕਰੀਬ 12,000 ਪੁਲਿਸ ਮੁਲਾਜ਼ਮ ਇਸ ਸਮੇਂ ਗਰਾਊਂਡ ‘ਤੇ ਰੇਡ ਕਰ ਰਹੇ ਹਨ
ਫਾਜ਼ਿਲਕਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ
ਡੀਜੀਪੀ ਦੇ ਐਲਾਨ ਤੋਂ ਤੁਰੰਤ ਬਾਅਦ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੀ ਹੈ। ਫਾਜ਼ਿਲਕਾ ਦੇ ਅਰਨੀਵਾਲਾ ਨੇੜੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਸਿੱਧੀ ਮੁਠਭੇੜ ਹੋਈ। ਜਾਣਕਾਰੀ ਮੁਤਾਬਕ ਪੁਲਿਸ ਨੇ ਇੱਕ ਸ਼ੱਕੀ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ।
ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਮੁਤਾਬਕ ਇਹ ਮੁਲਜ਼ਮ ਇੱਕ ਮਰਡਰ ਕੇਸ ਵਿੱਚ ਲੰਬੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ, ਜਿਸ ਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ
