ਪੰਜਾਬ ਵਿੱਚ ਮੁੜ ਆਵੇਗੀ ਠੰਡ, ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਦਾ ਅਲਰਟ ਜਾਰੀ

ਪੰਜਾਬ ਵਿੱਚ ਲਗਾਤਾਰ ਪੈ ਰਹੀ ਧੁੱਪ ਦੇ ਕਾਰਣ ਗਰਮੀ ਦਾ ਅਸਰ ਦੇਖਣ ਨੂੰ ਮਿਲੀ ਰਿਹਾ ਹੈ। ਪਰ ਹੁਣ ਫਿਰ ਤੋ ਮੌਸਮ ਵਿੱਚ ਇੱਕ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਦਰਅਸਲ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 17 ਫਰਵਰੀ ਨੂੰ ਸਰਗਰਮ ਹੋ ਰਹੀ ਹੈ, ਇਸਦੇ ਮੱਦੇਨਜ਼ਰ 18 ਅਤੇ 19 ਫਰਵਰੀ ਨੂੰ ਬਸੰਤ ਰੁੱਤ ਦੀ ਪਹਿਲੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਕਾਰਨ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ ਅਤੇ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Tags :