ਨਹੀਂ ਮਿਲੇਗੀ ਹਾਲੇ ਠੰਡ ਤੋ ਨਿਜ਼ਾਤ, ਮੌਸਮ ਵਿਭਾਗ ਵੱਲੋ ਮੀਂਹ ਦੀ ਚਿਤਾਵਨੀ ਜਾਰੀ

ਹਾਲ ਹੀ ਵਿੱਚ ਹੋਈ ਗੜੇਮਾਰੀ ਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫਬਾਰੀ ਕਰਕੇ ਪੰਜਾਬ ਵਿੱਚ ਦੁਬਾਰਾ ਹੱਡ ਕੰਬਾਊ ਠੰਢ ਵੱਧ ਗਈ ਹੈ। ਮੌਸਮ ਵਿਭਾਗ ਨੇ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਭਾਰਤ ਦੇ ਪੂਰਬ ਅਤੇ ਉੱਤਰ-ਪੂਰਬ ਵਿੱਚ ਮੀਂਹ ਸੰਭਵ ਹੈ।

ਹਿਮਾਚਲ, ਉਤਰਾਖੰਡ ਚ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅਗਲੇ 2-3 ਦਿਨਾਂ ਚ ਉੱਤਰ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਣ ਹਾਲੇ ਠੰਡ ਤੋ ਨਿਜਾਤ ਨਹੀ ਮਿਲ ਸਕਦੀ।

Tags :