ਅੱਜ ਮਹਿਲਾ ਦਿਵਸ ਦੇ ਮੌਕੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ LPG ਸਿਲੰਡਰ ਦੀ ਕੀਮਤ ‘ਚ ਕਟੌਤੀ ਦਾ ਐਲਾਨ ਕਰਕੇ ਮਹਿਲਾਵਾਂ ਨੂੰ ਤੋਹਫਾ ਦਿੱਤਾ ਹੈ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਮਹਿਲਾ ਦਿਵਸ ਦੇ ਮੌਕੇ ‘ਤੇ ਅਸੀਂ LPG ਸਿਲੰਡਰ ਦੀਆਂ ਕੀਮਤਾਂ ‘ਚ 100 ਰੁਪਏ ਦੀ ਛੋਟ ਦਾ ਵੱਡਾ ਫੈਸਲਾ ਲਿਆ ਹੈ।
PM ਮੋਦੀ ਦਾ ਇਹ ਫੈਸਲਾ ਦੇਸ਼ ਭਰ ਦੇ ਸਾਰੇ ਸਿਲੰਡਰ ਧਾਰਕਾਂ ‘ਤੇ ਲਾਗੂ ਹੋਵੇਗਾ। ਇਸਦੇ ਨਾਲ ਹੀ ਪੀਐਮ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਔਰਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
