ਆਈਸੀਸੀ ਕ੍ਰਿਕੇਟ ਵਿਸ਼ਵ ਕੱਪ 2023 ਵਿੱਚ ਭਾਰਤ ਨੂੰ ਆਸਟ੍ਰੇਲੀਆ ਕੋਲੋ ਹਾਰ ਦਾ ਸਾਹਮਣਾ ਕਰਨਾ ਪਿਆ। ਆਸਟਰੇਲੀਆ ਨੇ ਵਿਸ਼ਵ ਕੱਪ ਵਿੱਚ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ। ਟੀਮ ਇੰਡੀਆ ਦੀ ਹਾਰ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੇ ਨੇਤਾ ਅਰਵਿੰਦ ਕੇਜਰੀਵਾਲ ਨੇ ਭਾਰਤੀ ਟੀਮ ਨੂੰ ਦਿਲਾਸਾ ਦਿੱਤਾ ਹੈ।
ਉਹਨਾਂ ਪੋਸਟ ਪਾ ਲਿਖਿਆ ਹੈ ਕਿ ‘ਭਾਵੇਂ ਭਾਰਤ ਟਰਾਫੀ ਨਾ ਵੀ ਜਿੱਤ ਸਕੇ ,,ਪਰ ਵਿਸ਼ਵ ਕੱਪ ਵਿੱਚ ਭਾਰਤ ਦਾ ਸਫ਼ਰ ਕਿਸੇ ਗੱਲੋਂ ਘੱਟ ਨਹੀਂ ਸੀ। ਟੀਮ ਇੰਡੀਆ ਦੇ ਖਿਡਾਰੀਆਂ ਨੇ ਸਖਤ ਟੱਕਰ ਦਿੱਤੀ। ਪੂਰੇ ਟੂਰਨਾਮੈਂਟ ਦੌਰਾਨ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਸਾਡੇ ਖਿਡਾਰੀਆਂ ਦਾ ਧੰਨਵਾਦ।
