ਹੁਸ਼ਿਆਰਪੁਰ : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਦੀ ਅਗਵਾਈ ਹੇਠ ਅੱਜ ਪਿੰਡ ਸਰਹਾਲਾ ਕਲ੍ਹਾਂ ਹੁਸਿਆਰਪੁਰ ਵਿਖੇ ਰੋਜ਼ਗਾਰ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਪ੍ਰਾਰਥੀਆਂ ਨੂੰ ਨਸ਼ੇ ਦੇ ਰਾਹ ਨੂੰ ਛੱਡ ਕੇ ਕੋਈ ਨਾ ਕੋਈ ਸਕਿੱਲ ਪ੍ਰਾਪਤ ਕਰਕੇ ਕੋਈ ਚੰਗਾ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪ੍ਰਾਰਥੀਆਂ ਨੂੰ ਰੋਜ਼ਗਾਰ ਸਬੰਧੀ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫਤਰ ਵਿਖੇ ਵਿਜ਼ਟ ਕਰਨ ਅਤੇ ਦਫਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ।
ਪਲੇਸਮੈਂਟ ਅਫ਼ਸਰ ਰਾਕੇਸ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੇ ਰੋਜ਼ਗਾਰ ਸਬੰਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ, ਜਿਵੇਂ ਕਿ ਜਿਹੜੇ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਦੀ ਮੁਫ਼ਤ ਕਰੀਅਰ ਕਾਊਂਸਲਿੰਗ ਕੀਤੀ ਜਾਂਦੀ ਹੈ। ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਡੀਬੀਈਈ ਵਰਿੰਦਰ ਕੁਮਾਰ ਨੇ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ
