ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਵਾਤਾਵਰਣ ਦੀ ਖੁਸ਼ਹਾਲੀ ਨੂੰ ਮੁੱਖ ਰੱਖਦਿਆ ਜ਼ੀਰਾ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨੀ ਮਾਹਿਰਾ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ਵਿੱਚ ਇਹ ਵੱਡਾ ਫੈਸਲਾ ਲਿਆ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕੋਈ ਵੀ ਵਾਤਾਵਰਣ ਵਿਗਾੜਨ ਦੀ ਕੋਸਿਸ਼ ਕਰੇਗਾ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।