ਜ਼ੀਰਕਪੁਰ ਵਿੱਚ ਗੈਂਗਸਟਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਤਿੰਨ ਗੈਂਗਸਟਰ ਗ੍ਰਿਫਤਾਰ

ਜ਼ੀਰਕਪੁਰ ਦੇ ਬਲਟਾਣਾ ਵਿੱਚ ਮੋਹਾਲੀ ਪੁਲਿਸ ਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਣ ਦੀ ਖਬਰ ਮਿਲੀ ਹੈ। ਇਸ ਦੋਰਾਨ ਗੈਂਗਸਟਰਾਂ ਨੇ ਪੁਲਿਸ ਤੇ ਫਾਇਰਿੰਗ ਕਰ ਦਿੱਤੀ ਅਤੇ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਕਰ ਦਿੱਤੀ ਅਤੇ ਇਸ ਦੌਰਾਨ ਪੁਲਿਸ ਨੇ ਅਰਸ਼ ਡੱਲਾ ਦੇ ਸਾਥੀ ਕਾਬੂ ਕੀਤੇ। ਪੁਲਿਸ ਨੂੰ ਪਤਾ ਚੱਲਿਆ ਕਿ ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ ਹੋਏ ਹਨ, ਜਿਸਦਾ ਪਤਾ ਲੱਗਦੇ ਹੀ ਪੁਲਿਸ ਨੇ ਹੋਟਲ ਨੂੰ ਘੇਰ ਲਿਆ। ਇਹ ਤਿੰਨੇ ਗੈਂਗਸਟਰ ਬਠਿੰਡਾ ਵਿੱਚ ਵਪਾਰੀ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਕਤਲ ਵਿੱਚ ਸ਼ਾਮਲ ਸਨ।

ਤਿੰਨਾਂ ਦੋਸ਼ੀਆਂ ਨੂੰ ਸ਼ਾਂਤੀਪੂਰਵਕ ਆਤਮ ਸਮਰਪਣ ਕਰਨ ਲਈ ਕਿਹਾ ਗਿਆ। ਆਪਣੇ ਆਪ ਨੂੰ ਪੁਲਿਸ ਤੋਂ ਹਾਰਦਾ ਦੇਖ ਕੇ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ‘ਚ ਬਚਾਅ ‘ਚ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਕੀਤੀ ਗਈ। ਮੁਹਾਲੀ ਦੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਤਿੰਨੋਂ ਗੈਂਗਸਟਰ ਵਿਦੇਸ਼ ਵਿੱਚ ਬੈਠੇ ਅਰਸ਼ ਡੱਲਾ ਦੇ ਗਿਰੋਹ ਨਾਲ ਜੁੜੇ ਹੋਏ ਹਨ। ਇਨ੍ਹਾਂ ਤਿੰਨਾਂ ਦੀ ਪਛਾਣ ਲਵਜੀਤ, ਕਮਲਜੀਤ ਅਤੇ ਪਰਮਜੀਤ ਵਜੋਂ ਹੋਈ ਹੈ। ਤਿੰਨੋਂ ਮਾਨਸਾ ਜ਼ਿਲ੍ਹਾ ਮੁਹਾਲੀ ਦੇ ਵਸਨੀਕ ਹਨ। ਮੁਕਾਬਲੇ ਤੋਂ ਬਾਅਦ ਉਨ੍ਹਾਂ ਦੇ ਕਬਜ਼ੇ ‘ਚੋਂ .32 ਤੇ .30 ਬੋਰ ਦੇ ਦੋ ਹਥਿਆਰ ਬਰਾਮਦ ਹੋਏ।

Tags :