ਕੌਮੀ ਇੰਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ?

ਕੌਮੀ ਇੰਸਾਫ਼ ਮੋਰਚੇ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ-ਮੋਹਾਲੀ ਸਮੇਤ ਕੁਝ ਸਕੂਲ-ਕਾਲਜ, ਮੁੱਖ ਬਾਜ਼ਾਰ, ਸ਼ਾਪਿੰਗ ਮਾਲ, ਥੋਕ ਮੰਡੀਆਂ, ਅਤੇ ਐੱਸ.ਜੀ.ਪੀ.ਸੀ. ਦੇ ਅਦਾਰੇ ਬੰਦ ਰਹਿਣਗੇ। ਰਾਸ਼ਟਰੀ ਤੇ ਰਾਜ ਮਾਰਗਾਂ ‘ਤੇ ਟ੍ਰੈਫਿਕ ਰੋਕਣ ਅਤੇ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਬੱਸਾਂ ਅਤੇ ਟ੍ਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ। ਸਰਕਾਰੀ-ਪ੍ਰਾਈਵੇਟ ਬੱਸਾਂ, ਬੈਂਕਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਦ ਕਰਨ ਦਾ ਅਧਿਕਾਰਤ ਐਲਾਨ ਨਹੀਂ ਹੈ, ਪਰ ਪ੍ਰਦਰਸ਼ਨਕਾਰੀਆਂ ਕਾਰਨ ਇਨ੍ਹਾਂ ‘ਤੇ ਅਸਰ ਪੈ ਸਕਦਾ ਹੈ। ਇਸ ਬੰਦ ਨੂੰ ਐੱਸ.ਜੀ.ਪੀ.ਸੀ., ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਦਲ ਖਾਲਸਾ, ਹਵਾਰਾ ਕਮੇਟੀ ਅਤੇ ਵੱਖ-ਵੱਖ ਕਿਸਾਨ-ਮਜ਼ਦੂਰ ਸੰਗਠਨਾਂ ਦਾ ਸਮਰਥਨ ਪ੍ਰਾਪਤ ਹੈ। ਬੰਦੀ ਸਿੰਘਾਂ ਦੀ ਰਿਹਾਈ, ਜਗਤਾਰ ਸਿੰਘ ਹਵਾਰਾ ਲਈ ਘੱਟੋ-ਘੱਟ 10 ਦਿਨ ਦੀ ਪੈਰੋਲ, 15 ਅਗਸਤ ਦੀ ਪੁਲਸ ਕਾਰਵਾਈ ਦਾ ਵਿਰੋਧ ਅਤੇ ਉਸ ਦੌਰਾਨ ਹਿਰਾਸਤ ਵਿਚ ਲਏ ਗਏ ਲੋਕਾਂ ਦੀ ਬਿਨਾਂ ਸ਼ਰਤ ਰਿਹਾਈ ਸ਼ਾਮਲ ਹੈ।

Tags :